ਫ਼ਿਰੋਜ਼ਪੁਰ, ਪੰਜਾਬ
ਪੰਜਾਬ ਦੇ ਫਿਰੋਜ਼ਪੁਰ ਚ ਪਿਕਅੱਪ ਗੱਡੀ ਦੀ ਟੈਂਕਰ ਨਾਲ ਟੱਕਰ ਹੋ ਜਾਣ ਕਾਰਨ ਇੱਕ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਇਸ ਭਿਆਨਕ ਸੜਕ ਹਾਦਸੇ ਚ 9 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਗੰਭੀਰ ਲੋਕ ਜ਼ਖ਼ਮੀ ਹੋ ਗਏ।
ਸ਼ੁਕਰਵਾਰ ਸਵੇਰ ਫਿਰੋਜ਼ਪੁਰ ਦੇ ਪਿੰਡ ਮੋਹਨ ਕੇ ਉਤਾੜ ਦੇ ਨਜਦੀਕ ਸ਼ਹੀਦ ਉਧਮ ਸਿੰਘ ਕਾਲਜ ਦੇ ਕੋਲ ਇਹ ਹਾਦਸਾ ਵਾਪਰਿਆ। ਪ੍ਰਾਪਤ ਜਾਣਕਾਰੀ ਮੁਤਾਬਕ ਘਟਨਾ ਦੇ ਸਮੇਂ ਪਿਕਅੱਪ ਵਿੱਚ ਕਰੀਬ 15 ਲੋਕ ਸਵਾਰ ਸਨ।
ਦੱਸਿਆ ਜਾ ਰਿਹਾ ਹੈ ਕਿ ਪਿਕਅੱਪ ਚ ਸਵਾਰ ਲੋਕ ਵੇਟਰ ਸਨ ਅਤੇ ਕਿਸੇ ਵਿਆਹ ਸਮਾਗਮ ਚ ਸ਼ਾਮਿਲ ਹੋਣ ਜਾ ਰਹੇ ਸਨ।

ਗੰਭੀਰ ਜ਼ਖਮੀ ਹੋਏ ਲੋਕਾਂ ਨੂੰ ਰਾਹਗੀਰਾਂ ਅਤੇ ਐਂਬੂਲੈਂਸਾਂ ਦੀ ਮਦਦ ਨਾਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਜਾਣਕਾਰੀ ਅਨੁਸਾਰ ਸ਼ੁਕਰਵਾਰ ਸਵੇਰੇ ਅੱਠ ਵਜੇ ਦੇ ਕਰੀਬ ਕੁੱਝ ਲੋਕ ਇੱਕ ਪਿੱਕਅਪ ਤੇ ਸਵਾਰ ਹੋ ਕੇ ਗੁਰੂ ਹਰਸਹਾਇ ਤੋਂ ਜਲਾਲਾਬਾਦ ਇੱਕ ਵਿਆਹ ਸਮਾਗਮ ਤੇ ਜਾ ਰਹੇ ਸਨ। ਇਸ ਦੌਰਾਨ ਫ਼ਿਰੋਜ਼ਪੁਰ – ਫ਼ਾਜ਼ਿਲਕਾ ਰੋਡ ਤੇ ਤਹਿਸੀਲ ਗੁਰੂ ਹਰਸਹਾਏ ਅਧੀਨ ਪੈਂਦੇ ਪਿੰਡ ਮੋਹਨ ਕੇ ਹਿਠਾੜ ਦੇ ਸ਼ਹੀਦ ਉਧਮ ਸਿੰਘ ਕਾਲਜ ਦੇ ਕੋਲ ਉਨ੍ਹਾਂ ਦੀ ਪਿੱਕਅਪ ਦੀ ਇੱਕ ਕੈਂਟਰ ਨਾਲ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਅੱਧੀ ਦਰਜਨ ਤੋਂ ਵੱਧ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਇਸ ਹਾਦਸੇ ਚ 20 ਤੋਂ ਵੱਧ ਲੋਕ ਜ਼ਖਮੀਂ ਦੱਸੇ ਜਾ ਰਹੇ ਹਨ। ਪਿੰਡ ਦੇ ਨੌਜਵਾਨ ਅਤੇ ਲੋਕਾਂ ਦੀ ਸਹਾਇਤਾ ਨਾਲ ਜਖਮੀਆਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਪਹੁੰਚਾਇਆ ਗਿਆ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੋਕ ਵੇਟਰ ਵਜੋਂ ਕੰਮ ਕਰਦੇ ਸਨ ਅਤੇ ਜਲਾਲਾਬਾਦ ਚ ਕਿਸੇ ਵਿਆਹ ਸਮਾਗਮ ਤੇ ਜਾ ਰਹੇ ਸਨ। ਇਸ ਹਾਦਸੇ ਚ ਜ਼ਖ਼ਮੀ ਹੋਏ ਲੋਕਾਂ ਨੂੰ ਜਲਾਲਾਬਾਦ ਅਤੇ ਫ਼ਰੀਦਕੋਟ ਦੇ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ। ਓਧਰ ਮੌਕੇ ਤੇ ਪਹੁੰਚੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਘਟਨਾ ਦੇ ਵੇਰਵੇ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਗਏ ਅਤੇ ਮੌਕੇ ਤੇ ਪਹੁੰਚੀ ਪੁਲੀਸ ਵੱਲੋਂ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।
